My Library

cookies are null

Guru Granth Sahib

Sikh Gurus+Bhagats

Page430 Tempo:
<<<429 List Books Page >>>431
ਤਿਉ ਕਾਰਜੁ ਸਾਰਿ ॥੮॥ ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥ ਆਸਾ ਮਹਲਾ ੩ ॥ ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥ ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥ ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥ ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥ ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥ ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥ ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥ ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥ ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥ ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥ ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥੫॥ ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥ ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥੬॥ ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥ ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥੭॥ ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥ ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥ ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੫ ਅਸਟਪਦੀਆ ਘਰੁ ੨ ॥ ਪੰਚ ਮਨਾਏ ਪੰਚ ਰੁਸਾਏ ॥ ਪੰਚ ਵਸਾਏ ਪੰਚ ਗਵਾਏ ॥੧॥ ਇਨੑ ਬਿਧਿ ਨਗਰੁ ਵੁਠਾ ਮੇਰੇ ਭਾਈ ॥ ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥ ਸਾਚ ਧਰਮ ਕੀ ਕਰਿ ਦੀਨੀ ਵਾਰਿ ॥ ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥ ਨਾਮੁ ਖੇਤੀ ਬੀਜਹੁ ਭਾਈ ਮੀਤ ॥ ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥ ਸਾਂਤਿ ਸਹਜ ਸੁਖ ਕੇ ਸਭਿ ਹਾਟ ॥ ਸਾਹ ਵਾਪਾਰੀ ਏਕੈ ਥਾਟ ॥੪॥ ਜੇਜੀਆ ਡੰਨੁ ਕੋ ਲਏ ਨ ਜਗਾਤਿ ॥ ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥ ਵਖਰੁ ਨਾਮੁ ਲਦਿ ਖੇਪ ਚਲਾਵਹੁ ॥ ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥ ਸਤਿਗੁਰੁ ਸਾਹੁ ਸਿਖ ਵਣਜਾਰੇ ॥ ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥੭॥ ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥ ਅਬਿਚਲ ਨਗਰੀ ਨਾਨਕ ਦੇਵ ॥੮॥੧॥
<<<429 List Books Page >>>431

© 2026 Lehal.net