Page438
Tempo:
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ਛੰਤ ਘਰੁ ੨ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥ ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨੑ ਜਮੁ ਨੇੜਿ ਨ ਆਵੈ ॥ ਜੰਮਣੁ ਮਰਣੁ ਤਿਨੑਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥ ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥ ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥ ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥ ਤਿਨੑ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ ਨਾਮੁ ਲੈਨੑਿ ਸਿ ਸੋਹਹਿ ਤਿਨੑ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥ ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ