Page451
Tempo:
ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥ ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨੑਾ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥ ਆਸਾ ਮਹਲਾ ੪ ॥ ਜਿਨੑਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ ਨਾਮੁ ਧਿਆਇਦੇ ਤਿਨੑ ਜਮੁ ਨੇੜਿ ਨ ਆਵੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥ ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥ ਜਿਨੑੀ ਸਤਿਗੁਰੁ ਪਿਆਰਾ ਸੇਵਿਆ ਤਿਨੑਾ ਸੁਖੁ ਸਦ ਹੋਈ ॥ ਜਿਨੑਾ ਨਾਨਕੁ ਸਤਿਗੁਰੁ ਭੇਟਿਆ ਤਿਨੑਾ ਮਿਲਿਆ ਹਰਿ ਸੋਈ ॥੨॥ ਜਿਨੑਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨੑ ਹਰਿ ਰਖਣਹਾਰਾ ਰਾਮ ਰਾਜੇ ॥ ਤਿਨੑ ਕੀ ਨਿੰਦਾ ਕੋਈ ਕਿਆ ਕਰੇ ਜਿਨੑ ਹਰਿ ਨਾਮੁ ਪਿਆਰਾ ॥ ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥ ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥ ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥ ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੫ ॥ ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥ ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥