My Library

cookies are null

Guru Granth Sahib

Sikh Gurus+Bhagats

Page465 Tempo:
<<<464 List Books Page >>>466
ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥ ਸਲੋਕ ਮਃ ੧ ॥ ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥ ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥ ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥ ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨੑਿ ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨੑ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨੑਾ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨੑ ਮਨਿ ਭਉ ਤਿਨੑਾ ਮਨਿ ਭਾਉ ॥੨॥ ਪਉੜੀ ॥ ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥੫॥ ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ
<<<464 List Books Page >>>466

© 2026 Lehal.net