My Library

cookies are null

Guru Granth Sahib

Sikh Gurus+Bhagats

Page508 Tempo:
<<<507 List Books Page >>>509
॥੭॥ ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥ ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੫ ਘਰੁ ੪ ॥ ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥ ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥ ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥ ਜਲਤ ਅਨਿਤ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥ ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥ ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥ ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਮੁਗਧ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥੬॥ ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥ ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥ ੴ ਸਤਿਗੁਰ ਪ੍ਰਸਾਦਿ ॥ ਗੂਜਰੀ ਕੀ ਵਾਰ ਮਹਲਾ ੩ ॥ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ
<<<507 List Books Page >>>509

© 2026 Lehal.net