Page6
Tempo:
ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥ ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੨੯॥ ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥ ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩੧॥ ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥ ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੩੩॥ ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੩੪॥ ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ ॥ ਅਝੰਝ ਹੈਂ ॥੩੫॥ ਅਮੀਕ ਹੈਂ ॥ ਰਫ਼ੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੩੬॥ ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥ ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੩੮॥ ਅਲੀਕ ਹੈਂ ॥ ਨ੍ਰਿਸੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੩੯॥ ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ ਅਛੂਤ ਹੈਂ ॥੪੦॥ ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੪੧॥ ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੪੨॥ ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰ ਏਕ ਹੈਂ ॥੪੩॥