My Library

cookies are null

Guru Granth Sahib

Sikh Gurus+Bhagats

Page625 Tempo:
<<<624 List Books Page >>>626
ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥ ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥੧॥ ਰਹਾਉ ॥ ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥ ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥ ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥ ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥ ਸੋਰਠਿ ਮਃ ੫ ॥ ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥ ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ ਪੈਜ ਸਵਾਰੀ ॥੧॥ ਅਪਨੇ ਦਾਸ ਕੋ ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥੧॥ ਰਹਾਉ ॥ ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ ਨ ਕਤਹੂ ਆਵੈ ॥ ਮੇਰੇ ਪੂਰੇ ਸਤਗੁਰ ਭਾਵੈ ॥੩॥ ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈ ਜੈ ਕਾਰੁ ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥੩॥ ਤੂ ਭਾਰੋ ਸੁਆਮੀ ਮੋਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥ ਜਨ ਨਾਨਕ ਏਕੁ ਧਿਆਇਆ ॥ ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥ ੴ ਸਤਿਗੁਰ ਪ੍ਰਸਾਦਿ ॥ ਸੋਰਠਿ ਮਹਲਾ ੫ ਘਰੁ ੩ ਦੁਪਦੇ ॥ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥੧॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥ ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ
<<<624 List Books Page >>>626

© 2026 Lehal.net