My Library

cookies are null

Guru Granth Sahib

Sikh Gurus+Bhagats

Page626 Tempo:
<<<625 List Books Page >>>627
॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥੧॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ ਸੋਰਠਿ ਮਹਲਾ ੫ ॥ ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥੧॥ ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥੧॥ ਰਹਾਉ ॥ ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥੨॥੩॥੬੭॥ ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥੧॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥੧॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਸੋਰਠਿ ਮਹਲਾ ੫ ॥ ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ ਕਛੂ ਨ ਆਵੈ ॥ ਹਮ ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥੧॥ ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀਂਂ ਤੇਰਾ ਕਰਾਇਆ ॥੧॥ ਰਹਾਉ ॥ ਜੀਅ ਜੰਤ ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ
<<<625 List Books Page >>>627

© 2026 Lehal.net