My Library

cookies are null

Guru Granth Sahib

Sikh Gurus+Bhagats

Page683 Tempo:
<<<682 List Books Page >>>684
ਧਿਆਨੁ ॥੧॥ ਰਹਾਉ ॥ ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥ ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥ ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥ ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥ ਧਨਾਸਰੀ ਮਃ ੫॥ ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥੧॥ ਰਹਾਉ ॥ ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧॥ ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥ ੴ ਸਤਿਗੁਰ ਪ੍ਰਸਾਦਿ ॥ ਧਨਾਸਰੀ ਮਹਲਾ ੫ ਘਰੁ ੯ ਪੜਤਾਲ ॥ ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥੧॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥ ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥ ਧਨਾਸਰੀ ਮਹਲਾ ੫॥ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥ ੴ ਸਤਿਗੁਰ ਪ੍ਰਸਾਦਿ ॥ ਧਨਾਸਰੀ ਮਹਲਾ ੫ ਘਰੁ ੧੨॥ ਬੰਦਨ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥੧॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ
<<<682 List Books Page >>>684

© 2026 Lehal.net