My Library

cookies are null

Guru Granth Sahib

Sikh Gurus+Bhagats

Page691 Tempo:
<<<690 List Books Page >>>692
ੴ ਸਤਿਗੁਰ ਪ੍ਰਸਾਦਿ ॥ ਧਨਾਸਰੀ ਮਹਲਾ ੫ ਛੰਤ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ
<<<690 List Books Page >>>692

© 2026 Lehal.net