My Library

cookies are null

Guru Granth Sahib

Sikh Gurus+Bhagats

Page716 Tempo:
<<<715 List Books Page >>>717
ੴ ਸਤਿਗੁਰ ਪ੍ਰਸਾਦਿ ॥ ਟੋਡੀ ਮਹਲਾ ੫ ਘਰੁ ੫ ਦੁਪਦੇ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥੧॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥੧॥ ਰਹਾਉ ॥ ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥ ਟੋਡੀ ਮਹਲਾ ੫ ॥ ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥ ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥੧॥ ਰਹਾਉ ॥ ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥ ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥ ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥ ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥ ਟੋਡੀ ਮਹਲਾ ੫ ॥ ਪ੍ਰਭ ਤੇਰੇ ਪਗ ਕੀ ਧੂਰਿ ॥ ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥੧॥ ਰਹਾਉ ॥ ਦਹ ਦਿਸ ਰਵਿ ਰਹਿਆ ਜਸੁ ਤੁਮਾਰਾ ਅੰਤਰਜਾਮੀ ਸਦਾ ਹਜੂਰਿ ॥ ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥ ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥ ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥੪॥੨੩॥ ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥੧॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥
<<<715 List Books Page >>>717

© 2026 Lehal.net