My Library

cookies are null

Guru Granth Sahib

Sikh Gurus+Bhagats

Page721 Tempo:
<<<720 List Books Page >>>722
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਤਿਲੰਗ ਮਹਲਾ ੧ ਘਰੁ ੧ ॥ ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥ ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥ ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਮਮ ਈਂਂ ਚਿਨੀ ਅਹਵਾਲ ॥੩॥ ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥ ੴ ਸਤਿਗੁਰ ਪ੍ਰਸਾਦਿ ॥ ਤਿਲੰਗ ਮਹਲਾ ੧ ਘਰੁ ੨ ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜੑਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥ ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥ ੴ ਸਤਿਗੁਰ ਪ੍ਰਸਾਦਿ ॥ ਤਿਲੰਗ ਮਹਲਾ ੧ ਘਰੁ ੩ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ
<<<720 List Books Page >>>722

© 2026 Lehal.net