Page729
Tempo:
ੴ ਸਤਿਗੁਰ ਪ੍ਰਸਾਦਿ ॥ ਸੂਹੀ ਮਹਲਾ ੧ ਘਰੁ ੬ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨੑਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨੑਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨੑਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨੑਿ ॥ ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨੑਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਸੂਹੀ ਮਹਲਾ ੧ ॥ ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥ ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥ ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥ ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥ ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨੑਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ