Page818
Tempo:
ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥ ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥ ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥ ਬਿਲਾਵਲੁ ਮਹਲਾ ੫ ॥ ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥ ਤੁਮੑਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥ ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥ ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥ ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥ ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥ ਬਿਲਾਵਲੁ ਮਹਲਾ ੫ ॥ ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥ ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥੧॥ ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨੑ ॥ ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨੑ ॥੧॥ ਰਹਾਉ ॥ ਪੂਰਿ ਰਹਿਓ ਸਰਬਤ੍ਰ ਮਹਿ ਪ੍ਰਭ ਗੁਣੀ ਗਹੀਰ ॥ ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥੨॥੮॥੭੨॥ ਬਿਲਾਵਲੁ ਮਹਲਾ ੫ ॥ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥ ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥੧॥ ਤੁਝਹਿ ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ ॥ ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥੧॥ ਰਹਾਉ ॥ ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ ॥ ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥੨॥੯॥੭੩॥ ਬਿਲਾਵਲੁ ਮਹਲਾ ੫ ॥ ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥ ਨਿੰਦਕ ਮਿਰਤਕ ਹੋਇ ਗਏ ਤੁਮੑ ਹੋਹੁ ਨਿਚਿੰਦ ॥੧॥ ਰਹਾਉ ॥ ਸਗਲ