My Library

cookies are null

Guru Granth Sahib

Sikh Gurus+Bhagats

Page829 Tempo:
<<<828 List Books Page >>>830
ਬਿਲਾਵਲੁ ਮਹਲਾ ੫ ॥ ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮੑਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥ ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥ ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ ਜਨ ਨਾਨਕ ਪਿਆਸ ਚਰਨ ਕਮਲਨੑ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥ ਬਿਲਾਵਲੁ ਮਹਲਾ ੫ ॥ ਆਗੈ ਪਾਛੈ ਕੁਸਲੁ ਭਇਆ ॥ ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥ ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥ ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥ ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥ ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥ ਬਿਲਾਵਲੁ ਮਹਲਾ ੫ ॥ ਬਿਨੁ ਭੈ ਭਗਤੀ ਤਰਨੁ ਕੈਸੇ ॥ ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥ ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥ ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥ ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥ ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯ ॥ ਆਪਹਿ ਮੇਲਿ ਲਏ ॥ ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥ ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥ ਜਪਿ ਜਪਿ ਨਾਮੁ ਤੁਮੑਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥ ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥ ਬਿਲਾਵਲੁ ਮਹਲਾ ੫ ॥ ਜੀਵਉ ਨਾਮੁ ਸੁਨੀ ॥ ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥
<<<828 List Books Page >>>830

© 2026 Lehal.net