Page854
Tempo:
ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ ਸਲੋਕ ਮਃ ੧ ॥ ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥ ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥ ਮਃ ੧ ॥ ਜਿਸੁ ਮਨਿ ਵਸਿਆ ਤਰਿਆ ਸੋਇ ॥ ਨਾਨਕ ਜੋ ਭਾਵੈ ਸੋ ਹੋਇ ॥੨॥ ਪਉੜੀ ॥ ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥ ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥ ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥ ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥ ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥ ਸਲੋਕ ਮਃ ੩ ॥ ਜਿਨੑੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨੑਿ ॥ ਪੰਚ ਚੋਰ ਤਿਨਾ ਘਰੁ ਮੁਹਨੑਿ ਹਉਮੈ ਅੰਦਰਿ ਸੰਨੑਿ ॥ ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨੑਿ ॥ ਜਿਨੑੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨੑਿ ॥ ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨੑਿ ॥ ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨੑਿ ॥ ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨੑਿ ॥੧॥ ਮਃ ੩ ॥ ਜਿਨੑੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥ ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ ਜਿਨੑ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥੨॥ ਪਉੜੀ ॥ ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥ ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥ ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥ ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥ ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥ ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥