My Library

Guru Granth Sahib

Sikh Gurus+Bhagats

Page860 Tempo:
<<<859 List Books Page >>>861
ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥ ਗੋਂਡ ਮਹਲਾ ੪ ॥ ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥ ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥ ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥ ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥
<<<859 List Books Page >>>861

© 2026 Lehal.net