My Library

Guru Granth Sahib

Sikh Gurus+Bhagats

Page882 Tempo:
<<<881 List Books Page >>>883
ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥ ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਰਾਮਕਲੀ ਮਹਲਾ ੫ ਘਰੁ ੧ ॥ ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥ ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥ ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥
<<<881 List Books Page >>>883

© 2026 Lehal.net