Page9
Tempo:
ਭੁਜੰਗ ਪ੍ਰਯਾਤ ਛੰਦ ॥ ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥ ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥ ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥ ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥ ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥ ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥ ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥ ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥ ਨਮੋ ਸਰਬ ਦ੍ਰਿੱਸੰ ॥ ਨਮੋ ਸਰਬ ਕ੍ਰਿੱਸੰ ॥ ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥ ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥ ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥ ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥ ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥