My Library

Guru Granth Sahib

Sikh Gurus+Bhagats

Page938 Tempo:
<<<937 List Books Page >>>939
ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥ ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥ ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਮਹਲਾ ੧ ਸਿਧ ਗੋਸਟਿ ॥ ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥ ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥ ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥ ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥ ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥ ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥ ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥ ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥ ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥
<<<937 List Books Page >>>939

© 2026 Lehal.net