My Library

Guru Granth Sahib

Sikh Gurus+Bhagats

Page966 Tempo:
<<<965 List Books Page >>>967
ਧੰਨੁ ਸੁ ਤੇਰੇ ਭਗਤ ਜਿਨੑੀ ਸਚੁ ਤੂੰ ਡਿਠਾ ॥ ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥ ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥ ਸਲੋਕ ਮਃ ੫ ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥ ਜੋ ਨਰ ਪੀਰਿ ਨਿਵਾਜਿਆ ਤਿਨੑਾ ਅੰਚ ਨ ਲਾਗ ॥੧॥ ਮਃ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਈਅਨੑਿ ਜਿਨੑਾ ਪਿਆਰੇ ਨੇਹ ॥੨॥ ਪਉੜੀ ॥ ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥ ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥ ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥ ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥ ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥ ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥੨੧॥ ਸਲੋਕ ਮਃ ੫ ॥ ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥ ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥੧॥ ਮਃ ੫ ॥ ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥ ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥੨॥ ਪਉੜੀ ॥ ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥ ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥ ਆਪੇ ਸਭਨਾ ਮੰਝਿ ਆਪੇ ਬਾਹਰਾ ॥ ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥ ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥ ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥ ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤ ਤੂੰ ॥ ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥ ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਕੀ ਵਾਰ ॥ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ॥ ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥ ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥ ਨਾਨਕ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥ ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥ ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੋਸੁ ਜੀਵਦੈ ॥੧॥ ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥
<<<965 List Books Page >>>967

© 2026 Lehal.net