My Library

Guru Granth Sahib

Sikh Gurus+Bhagats

Page973 Tempo:
<<<972 List Books Page >>>974
ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥ ਬੈਰਾਗੀ ਰਾਮਹਿ ਗਾਵਉਗੋ ॥ ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥ ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥ ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨੑਾਉਗੋ ॥੩॥ ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥ ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥ ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥ ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥ ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥ ਰਾਮਕਲੀ ਘਰੁ ੨ ॥ ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥ ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥ ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥ ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥ ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨੑਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥ ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥ ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥ ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨੑਿ ਲੀਜੈ ॥ ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥ ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਬਾਣੀ ਰਵਿਦਾਸ ਜੀ ਕੀ ॥ ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥੧॥
<<<972 List Books Page >>>974

© 2026 Lehal.net