My Library

Guru Granth Sahib

Sikh Gurus+Bhagats

Page977 Tempo:
<<<976 List Books Page >>>978
ਹਰਿ ਹਰਿ ਦਇਆਲਿ ਦਇਆ ਪ੍ਰਭ ਧਾਰੀ ਲਗਿ ਸਤਿਗੁਰ ਹਰਿ ਜਪਣੇ ॥੧॥ ਰਹਾਉ ॥ ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥ ਜਿਨ ਕਉ ਤੁਮੑਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥੧॥ ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥ ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥੨॥ ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥ ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥੩॥ ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥ ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥ ੴ ਸਤਿਗੁਰ ਪ੍ਰਸਾਦਿ ॥ ਨਟ ਨਾਰਾਇਨ ਮਹਲਾ ੪ ਪੜਤਾਲ ॥ ਮੇਰੇ ਮਨ ਸੇਵ ਸਫਲ ਹਰਿ ਘਾਲ ॥ ਲੇ ਗੁਰ ਪਗ ਰੇਨ ਰਵਾਲ ॥ ਸਭਿ ਦਾਲਦ ਭੰਜਿ ਦੁਖ ਦਾਲ ॥ ਹਰਿ ਹੋ ਹੋ ਹੋ ਨਦਰਿ ਨਿਹਾਲ ॥੧॥ ਰਹਾਉ ॥ ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥ ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥ ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥ ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥੨॥੧॥੭॥ ਨਟ ਮਹਲਾ ੪ ॥ ਮਨ ਮਿਲੁ ਸੰਤਸੰਗਤਿ ਸੁਭਵੰਤੀ ॥ ਸੁਨਿ ਅਕਥ ਕਥਾ ਸੁਖਵੰਤੀ ॥ ਸਭ ਕਿਲਵਿਖ ਪਾਪ ਲਹੰਤੀ ॥ ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥ ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥ ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥੧॥ ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥ ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥ ਨਟ ਮਹਲਾ ੪ ॥ ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥ ਤਿਸ ਕਉ ਹਉ ਬਲਿ ਬਲਿ ਬਾਲ ॥ ਸੋ ਹਰਿ ਜਨੁ ਹੈ ਭਲ ਭਾਲ ॥
<<<976 List Books Page >>>978

© 2026 Lehal.net